ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥
ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥

 ਭਗਤ ਕਬੀਰ ਜੀ
 ਸਲੋਕ  ਅੰਗ ੧੩੭੪

ਭਗਤ ਕਬੀਰ ਜੀ ਅਨੁਸਾਰ ਪੰਜਾਂ ਤੱਤਾਂ ਤੋਂ ਇਹ ਸਰੀਰ-ਰਚਨਾ ਇਸ ਵਾਸਤੇ ਹੋਈ ਹੈ ਕਿ ਇਸ ਵਿਚ ਸੂਰਜ ਅਤੇ ਚੰਦ੍ਰਮਾ ਰੂਪੀ ਗਿਆਨ ਦਾ ਉਦੈ ਹੋਵੇ, ਗੁਰੂ ਪਰਮਾਤਮਾ ਦੇ ਮੇਲ ਤੋਂ ਬਿਨਾ ਇਹ ਸਰੀਰ ਮੁੜ ਮਿੱਟੀ ਦਾ ਮਿੱਟੀ ਹੀ ਹੋ ਜਾਂਦਾ ਹੈ !



2 ਮਾਰਚ 1909:- ਜਨਮ ਸਰਦਾਰ ਕਪੂਰ ਸਿੰਘ 

2 ਮਾਰਚ 1909 ਨੂੰ ਪਿੰਡ ਚਕ ਸਰਵਣ ਨਾਥ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਨੂੰ ਸਰਦਾਰ ਕਪੂਰ ਸਿੰਘ ਦਾ ਜਨਮ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਰਦਾਰ ਦੀਦਾਰ ਸਿੰਘ (ਜੋ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ)।ਉਨ੍ਹਾਂ ਨੇ ਆਪਣੀ ਮੁਢਲੀ ਪੜ੍ਹਾਈ ਲੁਧਿਆਣਾ ਤੋਂ ਕੀਤੀ ਅਤੇ ਬਾਅਦ ਵਿੱਚ ਕੈਂਬਰਿਜ ਯੂਨੀਵਰਸਿਟੀ (ਇੰਗਲੈਂਡ) ਤੋਂ ਉੱਚ ਸਿੱਖਿਆ ਹਾਸਲ ਕੀਤੀ। ਉਹ ਫਿਲੋਸਫੀ ਅਤੇ ਭਾਸ਼ਾਵਾਂ ਦੇ ਮਾਹਿਰ ਸਨ।

ਸਰਦਾਰ ਕਪੂਰ ਸਿੰਘ ਭਾਰਤ ਦੇ ਉਨ੍ਹਾਂ ਗਿਣੇ-ਚੁਣੇ ਸਿੱਖਾਂ ਵਿੱਚੋਂ ਸਨ ਜਿਨ੍ਹਾਂ ਨੇ ਅੰਗਰੇਜ਼ਾਂ ਦੇ ਸਮੇਂ ‘ਇੰਡੀਅਨ ਸਿਵਲ ਸਰਵਿਸਿਜ਼’ ਦਾ ਇਮਤਿਹਾਨ ਪਾਸ ਕੀਤਾ। ਉਹ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਰਹੇ।

ਆਜ਼ਾਦੀ ਤੋਂ ਬਾਅਦ, ਜਦੋਂ ੧੯੪੭ ਵਿੱਚ ਭਾਰਤ ਸਰਕਾਰ (ਖ਼ਾਸ ਕਰਕੇ ਗਵਰਨਰ ਚੰਦੂ ਲਾਲ ਤ੍ਰਿਵੇਦੀ) ਨੇ ਸਿੱਖਾਂ ਨੂੰ ‘ਜ਼ਰਾਇਮ ਪੇਸ਼ਾ’ ਕਹਿ ਕੇ ਇੱਕ ਗੁਪਤ ਸਰਕੂਲਰ ਜਾਰੀ ਕੀਤਾ, ਤਾਂ ਸਰਦਾਰ ਕਪੂਰ ਸਿੰਘ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਨੇ ਸਿੱਖਾਂ ਦੀ ਅਣਖ ਲਈ ਸਟੈਂਡ ਲਿਆ, ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ। ਉਨ੍ਹਾਂ ਨੇ ਸਰਕਾਰੀ ਗੁਲਾਮੀ ਨਾਲੋਂ ਕੌਮੀ ਆਜ਼ਾਦੀ ਅਤੇ ਸੱਚ ਨੂੰ ਤਰਜੀਹ ਦਿੱਤੀ।

ਨੌਕਰੀ ਛੱਡਣ ਤੋਂ ਬਾਅਦ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਹ ਲੋਕ ਸਭਾ ਅਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵੀ ਰਹੇ। ਸਿੱਖ ਰਾਜਨੀਤੀ ਵਿੱਚ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ‘ਅਨੰਦਪੁਰ ਸਾਹਿਬ ਦਾ ਮਤਾ’ ਲਿਖਣਾ ਸੀ, ਜੋ ਸਿੱਖਾਂ ਦੇ ਹੱਕਾਂ ਅਤੇ ਸੂਬਿਆਂ ਦੀ ਖੁਦਮੁਖਤਿਆਰੀ ਦਾ ਚਾਰਟਰ ਮੰਨਿਆ ਜਾਂਦਾ ਹੈ।

ਉਹ ਅਰਬੀ, ਫਾਰਸੀ, ਸੰਸਕ੍ਰਿਤ, ਅੰਗਰੇਜ਼ੀ ਅਤੇ ਪੰਜਾਬੀ ਦੇ ਡੂੰਘੇ ਵਿਦਵਾਨ ਸਨ। ਉਨ੍ਹਾਂ ਦੀਆਂ ਲਿਖਤਾਂ ਅੱਜ ਵੀ ਸਿੱਖ ਫਲਸਫੇ ਨੂੰ ਸਮਝਣ ਲਈ ਮੀਲ ਦਾ ਪੱਥਰ ਹਨ:

ਉਨ੍ਹਾਂ ਦੀ ਵਿਦਵਤਾ ਨੂੰ ਦੇਖਦੇ ਹੋਏ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਨੈਸ਼ਨਲ ਪ੍ਰੋਫੈਸਰ ਆਫ ਸਿੱਖਿਜ਼ਮ’ ਦੀ ਪਦਵੀ ਨਾਲ ਨਿਵਾਜਿਆ ਗਿਆ। ਉਨ੍ਹਾਂ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖਾਂ ਨੂੰ ਆਪਣੀ ਰਾਜਸੀ ਹੋਂਦ ਲਈ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ।