ਸਲੋਕੁ ਮਃ ੩ ॥
ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥
ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥
ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥ਮਹਲਾ ੩ : ਗੁਰੂ ਅਮਰਦਾਸ ਜੀ
ਰਾਗ ਬਿਹਾਗੜਾ ਅੰਗ ੫੪੯ (549)
ਜੇ ਮਨੁਖ (ਪ੍ਰਭੂ ਦੇ) ਪਿਆਰ ਵਿਚ ਰਚ ਕੇ ਗੁਰੂ ਦੀ ਦੱਸੀ ਹੋਈ ਸੇਵਾ ਚਾਕਰੀ ਕਾਰ ਕਰੇ ਤੇ ਉਸੇ ਪ੍ਰਭੂ ਦੀ ਰਜ਼ਾ ਵਿਚ ਜੀਵਨ ਜੀਵੇ ਤਾਂ ਉਹ ਉਸ ਪ੍ਰਭੂ ਵਰਗਾ ਹੀ ਹੋ ਜਾਂਦਾ ਹੈ ਜਿਸ ਨੂੰ ਇਹ ਸਿਮਰਦਾ ਹੈ, ਫਿਰ (ਐਸੇ ਮਨੁੱਖ ਨੂੰ) ਸਭਨੀ ਥਾਈਂ ਪ੍ਰਭੂ ਹੀ ਪ੍ਰਭੂ ਦਿੱਸਦਾ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ, ਤੇ ਨਾਹ ਕੋਈ ਹੋਰ (ਆਸਰੇ ਦੀ) ਥਾਂ ਦਿੱਸਦੀ ਹੈ !!
4 ਮਈ, 1861 : ਮਹਾਰਾਣੀ ਜਿੰਦਾ ਦਲੀਪ ਸਿੰਘ ਨਾਲ ਬੰਬਈ ਤੋਂ ਇੰਗਲੈਂਡ ਰਵਾਨਾ
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਪਿੱਛੋਂ ਪੰਜਾਬ ਨੂੰ ਬ੍ਰਿਟਿਸ਼ ਰਾਜ ਵਿਚ ਸ਼ਾਮਿਲ ਕੀਤਾ ਜਾ ਚੁੱਕਾ ਸੀ । ਇਸ ਪਿੱਛੋਂ ਦਲੀਪ ਸਿੰਘ ਨੂੰ ਅੰਗਰੇਜ਼ਾਂ ਨੇ ਹਰ ਪ੍ਰਕਾਰ ਆਪਣੇ ਕੰਟਰੋਲ ਵਿਚ ਕਰ ਲਿਆ ਸੀ ।
ਮਹਾਰਾਣੀ ਜਿੰਦਾਂ (ਜਿੰਦ ਕੌਰ) ਆਪਣੇ ਪੁੱਤਰ ਮਹਾਰਾਜਾ ਦਲੀਪ ਸਿੰਘ ਦੇ ਨਾਲ 4 ਮਈ, 1861 ਵਾਲੇ ਦਿਨ ਬੰਬਈ ਦੇ ਸਮੁੰਦਰੀ ਪੋਰਟ ਤੋਂ ਇੰਗਲੈਂਡ ਜਾਣ ਵਾਸਤੇ ਰਵਾਨਾ ਹੋਈ ।
.