ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ
ਤੇਰੀ ਕੁਦਰਤਿ ਕਉਨੁ ਬੀਚਾਰੇ ॥
ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ
ਅਗਮ ਰੂਪ ਗਿਰਧਾਰੇ ॥

 ਮਹਲਾ ੫ – ਗੁਰੂ ਅਰਜਨ ਦੇਵ ਜੀ
 ਰਾਗ ਧਨਾਸਰੀ  ਅੰਗ ੬੭੦ (670)

ਹੇ ਸ੍ਰਿਸ਼ਟੀ ਦੇ ਮਾਲਕ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰਾ ਕੋਈ ਰੂਪ, ਤੇਰੀ ਕੋਈ ਸ਼ਕਲ ਨਹੀਂ ਦਿੱਸਦੀ; ਕੋਈ ਇਤਨਾਂ ਵੀ ਨਹੀਂ ਵਿਚਾਰ ਸਕਦਾ ਕਿ ਤੇਰੀ ਕੁਦਰਤਿ ਕਿਤਨੀ ਬਿਅੰਤ ਤੇ ਅਥਾਹ ਹੈ। ਤੂੰ ਤਾਂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਈਂ ਮੌਜੂਦ ਹੈਂ ।

ਅਰਥਾਤ ਸਾਨੂੰ ਕੁਦਰਤਿ ਵਿਚੋਂ ਹੀ ਰੱਬ ਨੂੰ ਵੇਖਣਾ ਅਤੇ ਲੱਭਣਾ ਚਾਹੀਦਾ ਹੈ ।


5 ਜੂਨ, 1984 : ਸਾਕਾ ਨੀਲਾ ਤਾਰਾ ਦਾ ਪੰਜਵਾਂ ਦਿਨ

ਪੂਰਾ ਦਿਨ ਦੋਵਾਂ ਪਾਸਿਆਂ ਤੋਂ ਲੜਾਈ ਹੋਈ। ਅੰਦਰੋਂ ਮੁਕਾਬਲਾ ਕਰ ਰਹੇ ਸਿੰਘਾਂ ਨੇ ਵੀ ਭਾਰਤੀ ਫੌਜ ਦਾ ਮੁਕਾਬਲਾ ਕੀਤਾ ਹਾਲਾਂਕਿ, ਮੁਕਾਬਲੇ ਵਿੱਚ ਹਜ਼ਾਰਾਂ ਸਿੰਘਾਂ ਨੂੰ ਵੀ ਫੌਜ ਨੇ ਸ਼ਹੀਦ ਕਰ ਦਿੱਤਾ ਸੀ।

ਰਾਤ 10 ਵਜੇ ਦੇ ਕਰੀਬ ਫੌਜ ਨੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਟੈਂਕ ਵਾੜ ਦਿੱਤੇ, ਮਰਿਆਦਾ ਦੀ ਰੱਜ ਕੇ ਉਲੰਘਣਾ ਹੋਈ। ਫੌਜ ਨੇ ਦਰਬਾਰ ਸਾਹਿਬ ਦੇ ਅੰਦਰਲੇ ਹਿੱਸੇ ਨੂੰ ਵੀ ਗੋਲੀਆਂ ਦਾ ਨਿਸ਼ਾਨਾ ਬਣਾਇਆ।

ਗੋਲੀਬਾਰੀ ਕਾਰਨ ਦਰਬਾਰ ਸਾਹਿਬ ਦੇ ਹੈੱਡ ਰਾਗੀ ਭਾਈ ਅਵਤਾਰ ਸਿੰਘ ਪਾਰੋਵਾਲ, ਜਿਹੜੇ ਉਸ ਸਮੇਂ ਕੀਰਤਨ ਦੀ ਸੇਵਾ ਨਿਭਾ ਰਹੇ ਸਨ, ਗੋਲੀਆਂ ਲੱਗਣ ਕਾਰਨ ਥਾਂ ‘ਤੇ ਹੀ ਸ਼ਹੀਦ ਹੋ ਗਏ ਸੀ। ਇੱਕ ਗੋਲੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਲੱਗੀ।


5 ਜੂਨ : ਵਿਸ਼ਵ ਵਾਤਾਵਰਣ ਦਿਹਾੜਾ (World Environment Day)

ਵਿਸ਼ਵ ਦੇ ਸਾਰੇ ਦੇਸ਼ਾਂ ਵਿਚ ਹਰ ਸਾਲ 5 ਜੂਨ ਦੇ ਦਿਨ ਵਿਸ਼ਵ ਵਾਤਾਵਰਣ ਦਿਹਾੜਾ (World Environment Day) ਮਨਾਇਆ ਜਾਂਦਾ ਹੈ।

ਇਸ ਦਿਨ ਨੂੰ ਮਨਾਉਣ ਦਾ ਮਕਸਦ ਇਹ ਹੈ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਹ ਦਿਹਾੜਾ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ (UNO) ਦੁਨੀਆ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਲੱਭਣ ਲਈ ਯਤਨਸ਼ੀਲ ਹੈ।


ਸਾਡਾ ਪ੍ਰਣ

ਵਿਸ਼ਵ ਵਾਤਾਵਰਣ ਦਿਵਸ ਮੌਕੇ ਆਓ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਦਾ ਪ੍ਰਣ ਕਰੀਏ ! On the occasion of the World Environment Day, let’s pledge to keep our city and surroundings clean and free from pollution.


Quick contact info

Global Sikh Council (GSC) is the voice of the Sikhs worldwide, registered as tax exempt charitable not for profit organization registered in the state of Georgia US. GSC represents the Sikh Community across the globe to various Governmental and non-Governmental entities worldwide.