ਸਲੋਕੁ ॥

ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥
ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥

 ਭਗਤ ਕਬੀਰ ਜੀ
 ਸਲੋਕ  ਅੰਗ ੧੩੭੪ (1374)

ਕਬੀਰ ਜੀ ਸਮਝਾਉਂਦੇ ਹਨ ਕਿ ਜਿਵੇਂ ਮਿੱਟੀ ਇਕੱਠੀ ਕਰ ਕੇ ਇਕ ਨਗਰੀ ਵਸਾਈ ਜਾਂਦੀ ਹੈ ਤਿਵੇਂ ਪੰਜ ਤੱਤ ਇਕੱਠੇ ਕਰ ਕੇ ਕੁਦਰਤਿ ਨੇ ਇਹ ਸਰੀਰ ਰਚਿਆ ਹੈ ।

ਵੇਖਣ ਨੂੰ ਸਰੀਰ ਚਾਰ ਕੁ ਦਿਨ ਸੋਹਣਾ ਲੱਗਦਾ ਹੈ, ਪਰ ਆਖ਼ਰ ਜਿਸ ਮਿੱਟੀ ਤੋਂ ਬਣਿਆ ਉਸ ਮਿੱਟੀ ਵਿਚ ਹੀ ਰਲ ਜਾਂਦਾ ਹੈ ।


08 ਦਸੰਬਰ, 1927 : ਪਰਕਾਸ਼ ਸਿੰਘ ਬਾਦਲ ਦਾ ਜਨਮ

ਸ੍ਰ ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ, 1927 ਨੂੰ ਮਲੋਟ ਨੇੜਲੇ ਅਬੁਲ-ਖੁਰਾਣਾ ਵਿਖੇ ਹੋਇਆ। ਉਨ੍ਹਾਂ ਨੇ ਲਾਹੌਰ ਦੇ ਫਾਰਮਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ। ਸਾਲ 1970 ਵਿੱਚ ਉਹ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜ ਵਾਰ ਸੇਵਾ ਨਿਭਾਈ। ਉਹ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ।

1995 ਤੋਂ 2008 ਤੱਕ, ਪ੍ਰਧਾਨ ਵਜੋਂ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ। ਉਪਰੰਤ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਣੇ ਰਹੇ। 2015 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਨ ਨਾਲ ਸਨਮਾਨਿਆ।