ਬਿਲਾਵਲੁ ਮਹਲਾ ੩ ॥
…
ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥
ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥
…ਮਹਲਾ ੩ – ਗੁਰੂ ਅਮਰਦਾਸ ਜੀ
ਰਾਗ ਬਿਲਾਵਲ ਅੰਗ ੭੯੭ (797)
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਮਾਲਕ ਦੇ ਰਾਹ ਵਿਚ ਗਿੱਝ ਜਾਂਦਾ ਹੈ, ਉਹ ਹੀ ਨਾਮ ਵਿਚ ਸਦਾ ਲੀਨ ਰਹਿੰਦਾ ਹੈ । ਪਰ ਗੁਰੂ ਵੀ ਉਸੇ ਨੂੰ ਮਿਲਦਾ ਹੈ ਜਿਸ ਉਤੇ ਉਸਦੀ ਕਿਰਪਾ ਹੁੰਦੀ ਹੈ, ਫਿਰ ਹਰ ਵੇਲੇ ਉਸ ਦੀ ਸੁਰਤਿ ਆਤਮਕ ਅਡੋਲਤਾ ਪੈਦਾ ਕਰਨ ਵਾਲੀ ਅਵਸਥਾ ਵਿਚ ਜੁੜੀ ਰਹਿੰਦੀ ਹੈ ।
08 ਅਕਤੂਬਰ, 2003 : ਸਹਿਜਧਾਰੀ ਸਿੱਖ ਨੂੰ ਸ਼੍ਰੋਮਣੀ ਕਮੇਟੀ ਦੀ ਚੋਣਾਂ ਵਿਚ ਵੋਟ ਦੇ ਹੱਕ ਤੋਂ ਵਾਂਝਾ ਕਰਨ ਦੀ ਨੋਟੀਫਿਕੇਸ਼ਨ ਜ਼ਾਰੀ
ਭਾਰਤ ਸਰਕਾਰ ਵਲੋਂ 8 ਅਕਤੂਬਰ, 2003 ਨੂੰ ਜਾਰੀ ਇਕ ਨੋਟੀਫਿਕੇਸ਼ਨ (ਨੰਬਰ ਐਸ.ਓ. 1190 ਈ) ਰਾਂਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਹਿਜਧਾਰੀ ਨੂੰ ਵੋਟ ਦੇ ਹੱਕ ਤੋਂ ਵਾਂਝਿਆਂ ਕੀਤਾ ਗਿਆ ਸੀ।
‘ਸਹਿਜਧਾਰੀ ਸਿੱਖ’ ਤੋਂ ਭਾਵ ਲਿਆ ਜਾਂਦਾ ਹੈ ਕਿ ਜੋ ਸਿੱਖੀ ਨੂੰ ਸਹਿਜੇ-ਸਹਿਜੇ ਧਾਰਨ ਕਰ ਰਿਹਾ ਹੈ, ਪੜਾਅ-ਦਰ-ਪੜਾਅ। ਸਹਿਜ ਮਨ ਦੀ ਇਕ ਅਵਸਥਾ ਹੈ, ਸਹਿਜਧਾਰੀ ਮਨ ਤੋਂ ਸਿੱਖ ਹੋ ਸਕਦਾ ਹੈ।
ਪਰ 20 ਦਸੰਬਰ, 2011 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 3 ਜੱਜਾਂ ਦੇ ਬੈਂਚ ਨੇ ਸਹਿਜਧਾਰੀ ਸਿੱਖ ਦੀ ਪਰਿਭਾਸ਼ਾ ਦੇ ਮਸਲੇ ਸਬੰਧੀ ਆਪਣਾ ਹੁਕਮ ਸੁਣਾਇਆ ਜਿਸ ਮੁਤਾਬਕ ਬਿਨਾਂ ਕੇਸਾਂ ਤੋਂ ਵਿਅਕਤੀ ਨੂੰ ਸਿੱਖ ਮੰਨਿਆ ਜਾ ਸਕਦਾ ਹੈ ਅਤੇ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਦਾ ਪੂਰਾ ਹੱਕ ਹੈ।
ਇਸ ਹੁਕਮ ਮੁਤਾਬਕ ਉਕਤ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਗਿਆ ਅਤੇ ਸਿੱਖ ਗੁਰਦੁਆਰਾ ਐਕਟ ਮੁਤਾਬਕ ਸਹਿਜਧਾਰੀ ਦੀ ਪਰਿਭਾਸ਼ਾ 8 ਅਕਤੂਬਰ, 2003 ਤੋਂ ਪਹਿਲਾਂ ਵਾਲੀ ਮੰਨੀ ਜਾਵੇਗੀ, ਜਿਸ ਮੁਤਾਬਕ ਸਹਿਜਧਾਰੀ ਦਾ ਮਤਲਬ ਹੈ ਕਿ ਜੋ ਕੇਸਾਧਾਰੀ ਨਹੀਂ ਹੈ।