11 ਫਰਵਰੀ, 1687 : ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਪਾਉਂਟਾ ਸਾਹਿਬ ਵਿਖੇ

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ 11 ਫਰਵਰੀ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਹੋਇਆ ਸੀ। ਪਾਲਣ ਪੋਸ਼ਣ ਅਨੰਦਪੁਰ ਵਿੱਚ ਹੋਇਆ ਸੀ, ਜਿੱਥੇ ਉਹਨਾਂ ਦੀ ਸਿੱਖਿਆ ਵਿੱਚ ਧਾਰਮਿਕ ਗ੍ਰੰਥ, ਇਤਿਹਾਸ ਅਤੇ ਦਰਸ਼ਨ ਸ਼ਾਮਲ ਸਨ। ਭਾਈ ਜੈਤਾ (ਜੀਵਨ ਸਿੰਘ) ਤੋਂ ਸਵਾਰੀ ਅਤੇ ਤਲਵਾਰਬਾਜ਼ੀ ਅਤੇ ਤੀਰਅੰਦਾਜ਼ੀ ਦੀ ਮਾਰਸ਼ਲ ਆਰਟਸ ਦੀ ਸਿਖਲਾਈ ਪ੍ਰਾਪਤ ਕੀਤੀ।

ਸਾਕਾ ਚਮਕੌਰ ਵਿੱਚ ਬਹਾਦਰੀ

19-20 ਦਸੰਬਰ 1704 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦਾ ਕਿੱਲ੍ਹਾ ਛੱਡਿਆ। ਸਰਸਾ ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। ਰੋਪੜ ਦੇ ਸਥਾਨ ਵੀ ਪਠਾਣਾਂ ਨਾਲ ਲੜਾਈ ਹੋਈ। ਇਸ ਉਪਰੰਤ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ ਚਮਕੌਰ ਸਾਹਿਬ ਪਹੁੰਚੇ। ਇਥੇ ਚੌਧਰੀ ਬੁਧੀ ਚੰਦ ਦੀ ਇੱਕ ਗੜ੍ਹੀ ਸੀ ਜਿਸ ਵਿੱਚ ਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਅੰਤ ਸਾਹਿਬਜ਼ਾਦਾ ਅਜੀਤ ਸਿੰਘ ਤੇ ਜੁਝਾਰ ਸਿੰਘ ਵੀ ਸ਼ਹੀਦ ਹੋ ਗਏ।