ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ਸਲੋਕ ਭਗਤ ਕਬੀਰ ਜੀ
ਅੰਗ ੧੧੦੫ (1105)
ਜੋ ਮਨੁੱਖ ਇਸ ਜਗਤ-ਰੂਪ ਰਣ-ਭੂਮੀ ਵਿਚ ਦਲੇਰ ਹੋ ਕੇ ਵਿਕਾਰਾਂ ਦੇ ਟਾਕਰੇ ਤੇ ਅੜ ਖਲੋਤਾ ਹੈ, ਤੇ ਇਹ ਸਮਝਦਾ ਹੈ ਕਿ ਇਹ ਮਨੁੱਖਾ-ਜੀਵਨ ਹੀ ਮੌਕਾ ਹੈ ਜਦੋਂ ਇਹਨਾਂ ਨਾਲ ਲੜਿਆ ਜਾ ਸਕਦਾ ਹੈ, ਉਹ ਹੈ ਅਸਲ ਸੂਰਮਾ ।
13 ਫਰਵਰੀ, 1916 : ਜਨਮ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ
ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਦਾ ਜਨਮ 13 ਫਰਵਰੀ, 1916 ਨੂੰ ਕਾਲਾ ਗੁਜਰਾਂ, ਸਾਂਝੇ ਪੰਜਾਬ ਦੇ ਜਿਹਲਮ ਜ਼ਿਲ੍ਹੇ ਦੇ ਸਿੱਖ ਪਰਿਵਾਰ ਵਿਚ ਹੋਇਆ ।
1971 ਦੀ ਭਾਰਤ-ਪਾਕ ਜੰਗ ਵਿੱਚ ਪਾਕਿਸਤਾਨੀ ਫੌਜ ਤੋਂ ਸਮਰਪਣ ਕਰਵਾਉਣ ਵਾਲੇ ਭਾਰਤੀ ਫੌਜ ਦੇ ਹੀਰੋ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਸੀ । ਪਾਕਿਸਤਾਨੀ ਲੈਫਟੀਨੈਂਟ ਜਨਰਲ ਅਮੀਰ ਅਬਦੁੱਲਾ ਖਾਨ ਨਿਆਜ਼ੀ ਨੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ 93,000 ਤੋਂ ਵੱਧ ਪਾਕਿਸਤਾਨੀ ਫੌਜੀਆਂ ਦੁਆਰਾ ਬਿਨਾਂ ਸ਼ਰਤ ਆਤਮਸਮਰਪਣ ਦੇ ਸਮਝੌਤੇ ‘ਤੇ ਹਸਤਾਖਰ 16 ਦਸੰਬਰ, 1971 ਨੂੰ ਕੀਤੇ ।