ਪਉੜੀ ॥

ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥
ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥
ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥
ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥
ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥

 ਮਹਲਾ ੩ – ਗੁਰੂ ਅਮਰਦਾਸ ਜੀ
 ਸਿਰੀ ਰਾਗ  ਅੰਗ ੮੯ (89)

ਕੁਦਰਤਿ ਜਲ ਵਿਚ ਥਲ ਵਿਚ ਪ੍ਰਿਥਵੀ ਉੱਤੇ ਹਰ ਥਾਂ ਵਿਆਪਕ ਹੈ, ਉਸ ਦਾ ਕੋਈ ਸ਼ਰੀਕ ਨਹੀਂ ਹੈ । ਉਹ ਮਾਲਕ ਆਪ ਹੀ ਬਹਿ ਕੇ, ਭਾਵ ਗਹੁ ਨਾਲ, ਜੀਵਾਂ ਦੇ ਚੰਗੇ ਮੰਦੇ ਕੀਤੇ ਕਰਮਾਂ ਦਾ ਨਿਆਂ ਕਰਦਾ ਹੈ, ਮਨ ਦੇ ਖੋਟੇ ਸਭ ਜੀਵਾਂ ਨੂੰ ਮਾਰ ਕੇ ਕੱਢ ਦੇਂਦਾ ਹੈ, ਭਾਵ ਆਪਣੇ ਚਰਨਾਂ ਤੋਂ ਵਿਛੋੜ ਦੇਂਦਾ ਹੈ ।

ਸੱਚ ਦੇ ਵਪਾਰੀਆਂ ਨੂੰ ਆਦਰ ਬਖ਼ਸ਼ਦਾ ਹੈ — ਇਹ ਧਰਮ ਦਾ ਨਿਆਂ ਕੀਤਾ ਹੈ । ਮਾਲਕ ਦੀ ਸਿਫ਼ਤਿ-ਸਾਲਾਹ ਕਰੋ, ਜਿਸ ਨੇ ਸਦਾ ਗ਼ਰੀਬਾਂ-ਅਨਾਥਾਂ ਦੀ ਰਾਖੀ ਕੀਤੀ ਹੈ । ਧਰਮੀਆਂ ਨੂੰ ਵਡਿਆਈ ਦਿੱਤੀ ਹੈ ਤੇ ਪਾਪੀਆਂ ਨੂੰ ਦੰਡ ਦਿੱਤਾ ਹੈ ।


13 ਜੂਨ, 1940 : ਊਧਮ ਸਿੰਘ ਨੇ ਓ. ਡੀਵਾਇਰ ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਮਾਰਿਆ

ਲੰਡਨ ਦੇ ਕੈਕਸਟਨ ਹਾਲ ਵਿੱਚ 13 ਜੂਨ, 1940 ਨੂੰ ਜਦੋਂ ਊਧਮ ਸਿੰਘ ਨੇ ਓ ਡੀਵਾਇਰ ਨੂੰ ਮਾਰਿਆ ਉਦੋਂ ਉਹ ਰਾਇਲ ਸੁਸਾਇਟੀ ਆਫ਼ ਏਸ਼ੀਅਨ ਅਫ਼ੇਅਜ਼ ਦੇ ਸਮਾਗਮ ਵਿਚ ਭਾਸ਼ਣ ਦੇ ਰਿਹਾ ਸੀ ਅਤੇ ਜਲ੍ਹਿਆਂਵਾਲੇ ਬਾਗ ਦੇ ਸਾਕੇ ਨੂੰ ਜਾਇਜ਼ ਠਹਿਰਾ ਰਿਹਾ ਸੀ।

ਸਾਕਾ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨਜਦੀਕ ਜਲਿਆਂਵਾਲਾ ਬਾਗ ਵਿੱਚ 13 ਅਪ੍ਰੈਲ, 1919 ਨੂੰ (ਵਿਸਾਖੀ ਦੇ ਦਿਨ) ਵਾਪਰਿਆ ਸੀ। ਉਥੇ ਰੌਲਟ ਐਕਟ ਦਾ ਵਿਰੋਧ ਕਰਨ ਲਈ ਇੱਕ ਸਭਾ ਹੋ ਰਹੀ ਸੀ ਜਿਸ ਵਿੱਚ ਮੌਜੂਦ ਭੀੜ ਉੱਤੇ ਜਨਰਲ ਰੇਜੀਨਾਲਡ ਡਾਇਰ ਨਾਮਕ ਇੱਕ ਅੰਗਰੇਜ ਅਧਿਕਾਰੀ ਨੇ ਅਕਾਰਨ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਸੀ। ਬਾਗ ਵਿੱਚ ਜਾਣ ਲਈ ਇਕੋ ਤੰਗ ਗਲੀ ਸੀ ਜਿਸ ਥਾਂ ਤੋਂ ਇਸ ਵਹਿਸ਼ੀ ਗੋਲੀਕਾਂਡ ਨੂੰ ਅੰਜਾਮ ਦਿੱਤਾ ਗਿਆ। ਇਸ ਕਤਲੇਆਮ ਕਾਂਡ ਵਿਚ ਪੀੜਤਾਂ ਦੀ ਗਿਣਤੀ 1,500 ਤੋਂ ਵਧ ਅਤੇ ਮਰਨ ਵਾਲੇ ਲੱਗਪਗ 1,000 ਸਨ।

ਉਧਮ ਸਿੰਘ ਨੇ ਇਸ ਸਾਕੇ ਤੋਂ 21 ਸਾਲ ਬਾਅਦ ਲੰਦਨ ਜਾ ਕੇ ਪਿਸਟਲ ਦੀ ਗੋਲੀ ਨਾਲ ਜਨਰਲ ਡਾਇਰ ਨੂੰ ਭੁੰਨ ਦਿੱਤਾ ਅਤੇ ਇਸ ਹੱਤਿਆ ਕਾਂਡ ਦਾ ਬਦਲਾ ਲਿਆ।


13 ਜੂਨ, 1939 : ਪਛੜੀਆਂ ਸ਼੍ਰੇਣੀਆ ਨਾਲ ਬਰਾਬਰੀ ਦਾ ਵਰਤਾਵ ਕਰਨ ਦਾ ਹੁਕਮਨਾਮਾ

ਅਕਾਲ ਤਖਤ ਵੱਲੋਂ ਪਛੜੀਆਂ ਸ਼੍ਰੇਣੀਆ ਦੇ ਸਿੰਘਾਂ ਨਾਲ ਬਰਾਬਰੀ ਦਾ ਵਰਤਾਵ ਕਰਨ ਦਾ ਹੁਕਮਨਾਮਾ 13 ਜੂਨ, 1939 ਨੂੰ ਜਾਰੀ ਕੀਤਾ ਗਿਆ।