ਸਲੋਕੁ ॥

ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥

ਮਹਲਾ ੫ : ਗੁਰੂ ਅਰਜਨ ਸਾਹਿਬ ਜੀ
ਰਾਗ ਗਉੜੀ, ਅੰਗ ੨੮੮

ਪ੍ਰਭੂ ਦੇ ਭਜਨ ਤੋਂ ਬਿਨਾ ਹੋਰ ਕੋਈ ਚੀਜ਼ ਮਨੁੱਖ ਦੇ ਨਾਲ ਨਹੀਂ ਜਾਂਦੀ । ਸਾਰੀ ਮਾਇਆ ਜੋ ਉਹ ਇਕੱਠੀ ਕਰਦਾ ਰਹਿੰਦਾ ਹੈ, ਜਗਤ ਤੋਂ ਤੁਰਨ ਵੇਲੇ ਇਸ ਦੇ ਵਾਸਤੇ ਸੁਆਹ ਸਮਾਨ ਹੈ ।

ਅਕਾਲ ਪੁਰਖ ਦਾ ਨਾਮ ਸਿਮਰਨ ਦੀ ਕਮਾਈ ਕਰਨਾ ਹੀ ਸਭ ਤੋਂ ਚੰਗਾ ਧਨ ਹੈ, ਅਤੇ ਇਹੀ ਮਨੁੱਖ ਦੇ ਨਾਲ ਨਿਭਦਾ ਹੈ !


14 ਮਈ, 1710 : ਬਾਬਾ ਬੰਦਾ ਸਿੰਘ ਬਹਾਦਰ ਸਰਹਿੰਦ ‘ਚ ਦਾਖ਼ਲ

ਚੱਪੜਚਿੜੀ ਦੀ ਜੰਗ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਉੱਤੇ ਫ਼ਤਿਹ 12 ਮਈ, 1710 ਨੂੰ ਹੋਈ । ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਈ ਜ਼ਿੰਮੇਵਾਰ – ਸਰਹਿੰਦ ਦੇ ਰਾਜਪਾਲ ਵਜ਼ੀਰ ਖ਼ਾਨ ਅਤੇ ਦੀਵਾਨ ਸੁਚਾਨੰਦ ਦੋਵੇਂ ਮਾਰੇ ਗਏ ।

ਜੰਗ ਖਤਮ ਹੋਣ ਤੋਂ ਦੋ ਦਿਨ ਪਿੱਛੋਂ 14 ਮਈ, 1710 ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜਾਂ ਸਰਹੰਦ ਵਿੱਚ ਦਾਖਲ ਹੋਈਆਂ । ਜੰਗ ਪਿੱਛੋਂ ਸਾਰਾ ਸ਼ਹਿਰ ਖੰਡਰ ਦੇ ਰੂਪ ਵਿੱਚ ਤਬਦੀਲ ਹੋ ਚੁੱਕਾ ਸੀ । ਇਉਂ ਗੁਰੂ ਸਾਹਿਬ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਗਿਆ ।


.