ਮਾਝ ਮਹਲਾ ੫ ॥
…
ਹਉਮੈ ਬਾਧਾ ਗੁਰਮੁਖਿ ਛੂਟਾ ॥
ਗੁਰਮੁਖਿ ਆਵਣੁ ਜਾਵਣੁ ਤੂਟਾ ॥
ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥
…ਮਹਲਾ ੫ – ਗੁਰੂ ਅਰਜਨ ਦੇਵ ਜੀ
ਰਾਗ ਮਾਝ ਅੰਗ ੧੩੧ (131)
ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ ਹਉਮੈ ਦੇ ਕਾਰਨ ਮਾਇਆ ਦੇ ਬੰਧਨਾਂ ਵਿਚ ਬੱਝ ਜਾਂਦਾ ਹੈ । ਜਦਕਿ ਕੋਈ ਗੁਰਮੁਖਿ ਆਪਣੇ ਗੁਰੂ ਦੀ ਸ਼ਰਨ ਪੈ ਕੇ ਇਹਨਾਂ ਬੰਧਨਾਂ ਤੋਂ ਆਜ਼ਾਦ ਹੋ ਜਾਂਦਾ ਹੈ । ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਹੀ ਮਨੁੱਖ ਦਾ ਮਾਨਸਿਕ ਜਨਮ-ਮਰਨ ਦਾ ਗੇੜ ਮੁੱਕ ਜਾਂਦਾ ਹੈ ।
ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ । ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਸਤਿਗੁਰੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ ।
15 ਅਗਸਤ 1947 : ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸਿੱਖਾਂ ਯੋਗਦਾਨ
ਭਾਰਤ ਉੱਤੇ ਅੰਗਰੇਜ਼ਾਂ ਦਾ ਰਾਜ ਲਗਭਗ ਇੱਕ ਸਦੀ ਦੇ ਕਰੀਬ ਰਿਹਾ। ਇਹ ਰਾਜ ਈਸਟ ਇੰਡੀਆ ਕੰਪਨੀ ਦੇ ਨਾਮ ਹੇਠ ਕੀਤਾ ਗਿਆ। ਭਾਰਤ ਦੀ ਆਜ਼ਾਦੀ ਦਾ ਸੰਗਰਾਮ ਪੂਰੇ ਸੰਸਾਰ ਲਈ ਹਮੇਸ਼ਾਂ ਪ੍ਰੇਰਣਾ ਰਿਹਾ ਹੈ, ਕਿਉਂਕਿ ਇਹ ਵਿਸ਼ਵ ‘ਚ ਸਭ ਤੋਂ ਵੱਧ ਅਹਿੰਸਕ ਮੁਹਿੰਮ ਸੀ।
ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸਿੱਖਾਂ ਯੋਗਦਾਨ
ਭਾਰਤ ਦੀ ਅਜ਼ਾਦੀ ’ਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦਾ ਬਹੁਤ ਵਡਮੁੱਲਾ ਯੋਗਦਾਨ ਰਿਹਾ ਹੈ। ਭਾਵੇਂ ਕਿ ਸਿੱਖ ਭਾਰਤ ਦੀ ਕੁਲ ਆਬਾਦੀ ਦਾ 1.5% ਹਨ, ਪਰ ਆਜ਼ਾਦੀ ਦੇ ਸੰਘਰਸ਼ ’ਚ ਸਿੱਖਾਂ ਦਾ ਯੋਗਦਾਨ 90% ਰਿਹਾ ਹੈ।
ਅਜ਼ਾਦੀ ਦੇ ਸੰਘਰਸ਼ ਲਈ ਦੇਸ਼ ਭਰ ’ਚ ਕੁੱਲ 121 ਦੇਸ਼-ਭਗਤਾਂ ਨੂੰ ਫਾਂਸੀ ’ਤੇ ਚੜਾਇਆ ਗਿਆ, ਉਨ੍ਹਾਂ ’ਚੋਂ 93 ਸਿੱਖ ਸਨ।
ਇਸੇ ਤਰ੍ਹਾਂ ਅਜ਼ਾਦੀ ਦੇ ਸ਼ੰਘਰਸ਼ ਦੇ ਸਬੰਧ ’ਚ ਕੁੱਲ 2626 ਦੇਸ਼-ਭਗਤਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਉਨ੍ਹਾਂ ’ਚੋਂ 2147 ਸਿੱਖ ਸਨ।
ਆਜ਼ਾਦੀ ਦਿਹਾੜੇ ਦਾ ਪਹਿਲਾ ਦਿਨ
15 ਅਗਸਤ, 1947 ਨੂੰ ਨਵੀਂ ਦਿੱਲੀ ‘ਚ ਇੰਡੀਆ ਗੇਟ ਨੇੜੇ ਸ਼ਾਮ ਲਗਭਗ 5 ਵਜੇ ਤਿਰੰਗਾ ਲਹਿਰਾਇਆ ਜਾਣਾ ਸੀ। ਅਨੁਮਾਨ ਸੀ ਕਿ ਉਥੇ 30 ਲੱਖ ਲੋਕ ਇਕੱਠੇ ਹੋਣਗੇ ਪਰ ਦੇਖਦੇ ਹੀ ਦੇਖਦੇ 50 ਲੱਖ ਲੋਕ ਇਕੱਠੇ ਹੋਏ ਅਤੇ ਤਿਰੰਗਾ ਲਹਿਰਾਇਆ ਗਿਆ।
ਆਜ਼ਾਦੀ ਦਿਹਾੜੇ ਦਾ ਸੁਨੇਹਾ
ਵਿਦਿਆਰਥੀਆਂ ਨੂੰ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ।
ਆਜ਼ਾਦੀ ਮਿਲਣ ਦੀ ਵਰ੍ਹੇਗੰਢ ਮਨਾਉਂਦਿਆਂ ਆਜ਼ਾਦੀ ਪ੍ਰਾਪਤੀ ਲਈ ਕੁਰਬਾਨੀ ਕਰਨ ਵਾਲੇ ਸਭਨਾਂ ਸੂਰਬੀਰਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਸਮਾਜ ਦੀ ਸੇਵਾ ਦੇ ਲੇਖੇ ਲਈਏ।