ਮਾਝ ਮਹਲਾ ੫ ਘਰੁ ੨ ॥

ਸੰਤਾ ਸੰਗਤਿ ਪਾਈਐ ॥
ਜਿਤੁ ਜਮ ਕੈ ਪੰਥਿ ਨ ਜਾਈਐ ॥

 ਮਹਲਾ ੫ : ਗੁਰੂ ਅਰਜਨ ਸਾਹਿਬ ਜੀ
 ਰਾਗ ਮਾਝ  ਅੰਗ ੧੩੨

ਸੰਤ ਜਨਾਂ ਦੀ ਸੰਗਤਿ ਵਿਚ ਗੁਰੂ ਦਾ ਗਿਆਨ ਮਿਲਦਾ ਹੈ ਜਿਸ ਨਾਲ ਆਤਮਕ ਮੌਤ ਵਲ ਲੈ ਜਾਣ ਵਾਲੇ ਰਸਤੇ ਉੱਤੇ ਨਹੀਂ ਪਈਦਾ।


18 ਫਰਵਰੀ, 2005 : ਪ੍ਰਸਿੱਧ ਕਥਾਵਾਚਕ, ਗਿਆਨੀ ਸੰਤ ਸਿੰਘ ‘ਮਸਕੀਨ’ ਦਾ ਅਕਾਲ ਚਲਾਣਾ

ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ‘ਮਸਕੀਨ’ 18 ਫਰਵਰੀ, 2005 ਨੂੰ ਇਟਾਵਾ ਸ਼ਹਿਰ (ਉੱਤਰ ਪ੍ਰਦੇਸ਼) ਵਿੱਚ 71 ਸਾਲ ਦੀ ਉਮਰ ਬਤੀਤ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।

ਮਸਕੀਨ ਜੀ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰਕ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।


.