ਗੁਰ ਚਰਣੀ ਜਾ ਕਾ ਮਨੁ ਲਾਗੈ ॥
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥

 ਮਹਲਾ ੫ – ਗੁਰੂ ਅਰਜਨ ਦੇਵ ਜੀ
 ਰਾਗ ਗੋਂਡ  ਅੰਗ ੮੬੪ (864)

ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰਬਾਣੀ ਗੁਰੂ ਦੇ ਗਿਆਨ ਰੂਪੀ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਸ ਦੀ ਹਰੇਕ ਮਾਨਸਿਕ ਭਟਕਣਾ ਹਰੇਕ ਦੁੱਖ ਦਰਦ ਭਰਮ ਆਦਿ ਦੂਰ ਹੋ ਜਾਂਦੇ ਨੇ ।


20 ਨਵੰਬਰ, 1845 : ਅਗੰਰੇਜ਼ਾਂ ਨੇ ਅੰਬਾਲਾ ਤੇ ਮੇਰਠ ਛਾਉਣੀਆਂ ਵਿੱਚ ਬੈਠੀ ਫ਼ੌਜ ਨੂੰ ਤਿਆਰ ਰਹਿਣ ਦਾ ਹੁਕਮ ਦਿਤਾ

ਪਹਿਲੀ ਐਂਗਲੋ ਸਿੱਖ ਜੰਗ ਸਿੱਖ ਰਾਜ ਅਤੇ ਈਸਟ ਇੰਡੀਆ ਕੰਪਨੀ ਦੇ ਵਿਚਕਾਰ 1845 ਅਤੇ 1846 ਵਿੱਚ ਲੜੀ ਗਈ ਸੀ। ਇਸ ਦੇ ਨਤੀਜੇ ਦੇ ਤੌਰ ‘ਤੇ ਅੰਸ਼ਕ ਤੌਰ ‘ਤੇ ਸਿੱਖ ਰਾਜ ਅੰਗਰੇਜ਼ਾਂ ਦੇ ਅਧੀਨ ਹੋ ਗਿਆ ਸੀ।

ਨਵੰਬਰ 1845 ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਇਕੱਠੇ ਹੋਏ। ਇਸ ਮੀਟਿੰਗ ਵਿੱਚ ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀਵਾਲਾ ਨੇ ਅੰਗਰੇਜ਼ਾਂ ਨਾਲ ਲੜਾਈ ਨਾ ਕਰਨ ਦੀ ਸਲਾਹ ਦਿਤੀ। ਪਰ ਦੂਜੇ ਪਾਸੇ ਸਾਜ਼ਸ਼ੀ ਬ੍ਰਾਹਮਣ ਅਤੇ ਡੋਗਰੇ ਹਮਲੇ ਦੇ ਹੱਕ ਵਿੱਚ ਸਨ। ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀ ਦੀਆਂ ਸਲਾਹਾਂ ਨੂੰ ਨਜ਼ਰ-ਅੰਦਾਜ਼ ਕਰਵਾ ਕੇ, ਲਾਲ ਸਿੰਘ ਤੇ ਤੇਜਾ ਸਿੰਘ ਨੇ, ਅੰਗਰੇਜ਼ਾਂ ਨਾਲ ਜੰਗ ਸਬੰਧੀ ਸਾਰੇ ਹੱਕ ਆਪ ਹਾਸਲ ਕਰ ਲਏ।

ਉਧਰ ਅਗੰਰੇਜ਼ਾਂ ਨੇ ਵੀ 20 ਨਵੰਬਰ, 1845 ਦੇ ਦਿਨ ਅੰਬਾਲਾ ਤੇ ਮੇਰਠ ਛਾਉਣੀਆਂ ਵਿੱਚ ਬੈਠੀ ਫ਼ੌਜ ਨੂੰ ਤਿਆਰ ਰਹਿਣ ਦਾ ਹੁਕਮ ਦੇ ਕੇ ਮੁਦਕੀ ਦੀ ਲੜਾਈ ਦੀ ਵਿਉਂਤਬੰਦੀ ਸ਼ੁਰੂ ਕਰ ਦਿਤੀ।