ਸਲੋਕੁ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
ਨਾਨਕ ਪ੍ਰੀਤਿ ਲਗੀ ਤਿਨ੍ਹ ਰਾਮ ਸਿਉ ਭੇਟਤ ਸਾਧ ਸੰਗਾਤ ॥ਮਹਲਾ ੫ – ਗੁਰੂ ਅਰਜਨ ਸਾਹਿਬ ਜੀ
ਰਾਗ ਆਸਾ, ਅੰਗ ੪੫੪
ਇਸ ਸਲੋਕ ਵਿਚ ਗੁਰੂ ਅਰਜਨ ਸਾਹਿਬ ਜੀ ਫਰਮਾਉਂਦੇ ਹਨ ਕਿ – ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ ਉਹੀ ਮਨੁੱਖ ਗੁਰਬਾਣੀ ਅਨੁਸਾਰ ਜੀਵਨ ਜੀਂਦੇ ਹਨ । ਗੁਰੂ ਦੀ ਸੰਗਤਿ ਵਿਚ ਮਿਲਿਆਂ ਹੀ ਉਹਨਾਂ ਦੀ ਪ੍ਰੀਤਿ ਪਰਮਾਤਮਾ ਨਾਲ ਬਣਦੀ ਹੈ !
24 ਮਈ, 1896 : ਜਨਮ – ਸ਼ਹੀਦ ਕਰਤਾਰ ਸਿੰਘ ਸਰਾਭਾ
ਕਰਤਾਰ ਸਿੰਘ ਸਰਾਭਾ ਦਾ ਜਨਮ ਪਿੰਡ ਸਰਾਭਾ ( ਜ਼ਿਲ੍ਹਾ ਲੁਧਿਆਣਾ, ਪੰਜਾਬ ) ਵਿਖੇ 24 ਮਈ, 1896 ਨੂੰ ਸਰਦਾਰ ਮੰਗਲ ਸਿੰਘ ਦੇ ਘਰ ਮਾਤਾ ਸਾਹਿਬ ਕੌਰ ਦੀ ਕੁੱਖੋਂ ਹੋਇਆ ।
ਭਾਰਤ ਦੀ ਆਜ਼ਾਦੀ ਲਈ ਚੱਲ ਰਹੀ ਗ਼ਦਰ ਲਹਿਰ ਦੇ ਆਗੂਆਂ ‘ਤੇ ਦਾਇਰ ਕੇਸ ‘ਲਾਹੌਰ ਸਾਜ਼ਿਸ਼ ਕੇਸ’ ਦੇ ਪਹਿਲੇ ਮੁਕੱਦਮੇ ਅਧੀਨ ਕਰਤਾਰ ਸਿੰਘ ਸਰਾਭਾ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ।
ਸ਼ਹੀਦ ਕਰਤਾਰ ਸਿੰਘ ਸਰਾਭਾ ਗ਼ਦਰ ਲਹਿਰ ਦੇ ਸਭ ਤੋਂ ਛੋਟੀ ਉਮਰ ਦਾ ਮਹਾਨ ਯੋਧਾ ਸੀ । ਲਾਹੌਰ ਜੇਲ੍ਹ ‘ਚ ਫਾਂਸੀ ਦਾ ਰੱਸਾ ਚੁੰਮ ਕੇ ਖਿੜੇ ਮੱਥੇ ਸ਼ਹੀਦੀ ਪਾਉਣ ਸਮੇਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਉਮਰ ਕੇਵਲ 19 ਸਾਲ, 5 ਮਹੀਨੇ, 23 ਦਿਨ ਸੀ ।
.