ਸਲੋਕ ਮਃ ੩ ॥

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥

 ਮਹਲਾ ੩ – ਗੁਰੂ ਅਮਰਦਾਸ ਜੀ
 ਰਾਗ ਬਿਲਾਵਲ  ਅੰਗ ੮੫੩ (853)

ਹੇ ਮੇਰੇ ਮਾਲਕ ਸਤਿਗੁਰੂ! ਵਿਕਾਰਾਂ ਵਿਚ ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ ।

ਸਦਾ-ਥਿਰ ਇੱਕੋ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ ਜਿਸ ਮਨੁੱਖ ਨੂੰ ਸਤਿਗੁਰੂ ਨੇ ਸਿਮਰਨ ਦਾ ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਉਸ ਜਗਤ ਦੇ ਇੱਕੋ ਮਾਲਕ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ।


26 ਮਈ, 1552 : ਗੁਰਗੱਦੀ ਤੀਜੇ ਗੁਰੂ ਅਮਰਦਾਸ ਜੀ, 73 ਸਾਲ ਦੀ ਉਮਰ ਵਿਚ

ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ, ਜੋ ਕਿ 26 ਮਈ, 1552 ਨੂੰ 73 ਸਾਲ ਦੀ ਉਮਰ ਵਿਚ ਗੁਰੂ ਬਣੇ।

ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ।ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਘਰਵਾਲੀ, ਬੀਬੀ ਅਮਰੋ ਤੋਂ, ਗੁਰ ਨਾਨਕ ਦੇਵ ਜੀ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ ਅੰਗਦ ਦੇਵ ਜੀ ਦੀ ਧੀ ਸੀ।

1539 ਵਿੱਚ ਬਾਬਾ ਅਮਰਦਾਸ ਜੀ ਨੇ ਬੀਬੀ ਅਮਰੋ ਨੂੰ ਆਪਣੇ ਗੁਰੂ-ਪਿਤਾ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 60 ਸਾਲ ਦੀ ਉਮਰ ਵਿਚ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਨੂੰ ਪਹਿਲੀ ਵਾਰ ਮਿਲੇ ਤੇ ਉਸੇ ਪੱਲ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕੀਤਾ।

ਗੁਰੂ ਅੰਗਦ ਸਾਹਿਬ ਜੀ ਨੇ ਬਾਬਾ ਅਮਰਦਾਸ ਜੀ ਨੂੰ, 73 ਸਾਲ ਦੀ ਉਮਰ ਵਿੱਚ, 26 ਮਈ, 1552 ਨੂੰ ਗੁਰਤਾ-ਗੱਦੀ ਸੌਂਪ ਦਿੱਤੀ।


Quick contact info

Global Sikh Council (GSC) is the voice of the Sikhs worldwide, registered as tax exempt charitable not for profit organization registered in the state of Georgia US. GSC represents the Sikh Community across the globe to various Governmental and non-Governmental entities worldwide.